ਸਿਰਕੱਢ ਸੰਸਥਾਵਾਂ ਦੇ ਸਾਬਕਾ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਨੂੰ ਖੁੱਲ੍ਹੀ ਚਿੱਠੀ ਲਿਖੀ

ਨਵੀਂ ਦਿੱਲੀ (ਸਮਾਜ ਵੀਕਲੀ):  ਆਈਆਈਟੀ ਬੰਬੇ, ਦਿੱਲੀ ਯੂਨੀਵਰਸਿਟੀ ਤੇ ਨੈਸ਼ਨਲ ਇੰਸਟੀਚਿਊਟ ਆਫ਼ ਡਿਜ਼ਾਈਨ ਸਣੇ ਦੇਸ਼ ਦੀਆਂ ਸਿਰਕੱਢ ਸੰਸਥਾਵਾਂ ਦੇ 250 ਤੋਂ ਵੱਧ ਸਾਬਕਾ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਲਿਖੀ ਖੁੱਲ੍ਹੀ ਚਿੱਠੀ ਵਿੱਚ ‘ਬੁਲੀ ਬਾਈ’ ਤੇ ‘ਸੁਲੀ ਡੀਲਜ਼’ ਐਪ ਕੇਸਾਂ ਦੇ ਮੁਲਜ਼ਮਾਂ ਖਿਲਾਫ਼ ਫੌਰੀ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ। ਚਿੱਠੀ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦੇਸ਼ ਦੀਆਂ ਮਹਿਲਾਵਾਂ ਆਨਲਾਈਨ ਤੇ ਆਫਲਾਈਨ ਸਪੇਸ ਵਿੱਚ ਇਸ ਤੋਂ ਪਹਿਲਾਂ ਕਦੇ ਵੀ ਇੰਨੀਆਂ ਅਸੁਰੱਖਿਅਤ ਨਹੀਂ ਸਨ। ਸਾਬਕਾ ਵਿਦਿਆਰਥੀਆਂ ਨੇ ਜ਼ੋਰ ਦੇ ਕੇ ਆਖਿਆ ਕਿ ਅਜਿਹੀਆਂ ਘਟਨਾਵਾਂ ਖਿਲਾਫ਼ ਚੁੱਪੀ ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਉਦਾਸੀਨਤਾ ਵੱਲ ਇਸ਼ਾਰਾ ਕਰਨ ਦੇ ਨਾਲ ਨਫ਼ਤਰੀ ਅਪਰਾਧਾਂ ਦੇ ਸਾਜ਼ਿਸ਼ਘਾੜਿਆਂ ਨੂੰ ਹੱਲਾਸ਼ੇਰੀ ਦੇਣ ਵਾਂਗ ਹੈ। ਉਨ੍ਹਾਂ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪੀੜਤ ਮਹਿਲਾਵਾਂ ਨੂੰ ਨਿਆਂ ਦੇਣ ਦੇਣ ਲਈ ਫੌਰੀ ਕਦਮ ਚੁੱਕਣ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly