ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਨੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

ਕਪੂਰਥਲਾ (ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਵੱਲੋਂ, ਜ਼ਿਲ੍ਹਾ ਕਪੂਰਥਲਾ ਦੇ ਮਾਣਯੋਗ ਡਿਪਟੀ ਕਮਿਸ਼ਨਰ ਸਾਹਿਬ ਵੱਲੋਂ ਨਿਰਦੇਸ਼ਕ ‘ਸਵੀਪ’ ਪ੍ਰੋਗਰਾਮਾਂ ਦੀ ਲੜੀ ਤਹਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਅੱਜ ਦਿਨ ਵੀਰਵਾਰ ਨੂੰ ਕਾਲਜ ਦੇ ਐਨ.ਐਸ.ਐਸ.ਵਿੰਗ ਵੱਲੋਂ ਡਾ. ਜਗਸੀਰ ਸਿੰਘ ਬਰਾੜ ਜੀ ਦੀ ਅਗਵਾਈ ਵਿੱਚ ਵਿਦਿਆਰਥੀਆਂ ਦੇ ਇਸ ਪ੍ਰਤੀਯੋਗਤਾ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ।ਵੰਨ -ਸੁਵੰਨੇ ਪੋਸਟਰਾ ਨਾਲ ਵੋਟ ਦੀ ਅਹਿਮੀਅਤ ਅਤੇ ਇਸ ਦੀ ਸੁਚੱਜੀ ਵਰਤੋਂ ਦੀ ਮਹੱਤਤਾ ਉੱਪਰ ਚਾਨਣਾ ਪਾਇਆ।ਇਸ ਪ੍ਰਤੀਯੋਗਤਾ ਵਿਚ ਬੀ.ਕਾਮ ਭਾਗ ਤੀਜਾ ਦੀ ਵਿਦਿਆਰਥਣ ਸ਼ੀਤਲ ਸ਼ਰਮਾ ਨੇ ਪਹਿਲਾ, ਬੀ. ਏ ਭਾਗ ਦੂਜਾ ਦੀ ਵਿਦਿਆਰਥਣ ਸੰਦੀਪ ਕੌਰ ਨੇ ਦੂਸਰਾ ਅਤੇ ਬੀ.ਕਾਮ ਭਾਗ ਦੂਜੇ ਦੇ ਵਿਦਿਆਰਥੀ ਹਰੀ ਓਮ ਅਤੇ ਅਮਨੀਤ ਕੌਰ ਨੇ ਸਾਂਝੇ ਤੌਰ ਤੇ ਤੀਸਰਾ ਸਥਾਨ ਹਾਸਲ ਕੀਤਾ ਇਸ ਮੌਕੇ ਕਾਲਜ ਦੇ ਓ.ਐਸ. ਡੀ. ਡਾ. ਦਲਜੀਤ ਸਿੰਘ ਖਹਿਰਾ ਦੁਆਰਾ ਬੱਚਿਆਂ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਉਨ੍ਹਾਂ ਨੇ ਕਿਹਾ ਕਿ ਬੱਚਿਆਂ ਵਿੱਚ ਜਿਹੀ ਭਾਵਨਾ ਦਾ ਸੰਚਾਰ,ਜਿਸ ਨਾਲ ਭਾਰਤੀ ਲੋਕਤੰਤਰਹੋਰ ਮਜ਼ਬੂਤ ਹੋਵੇਗਾ ਆਉਣ ਵਾਲੀਆਂ ਪੀਡ਼੍ਹੀਆਂ ਲਈ ਰਾਹ ਦਸੇਰਾ ਬਣੇਗਾ। ਇਸ ਮੌਕੇ ਡਾ.ਜਗਸੀਰ ਸਿੰਘ ਬਰਾੜ ਨੇ ਸਾਰੇ ਵਿਦਿਆਰਥੀਆਂ ਅਤੇ ਸਮੁੱਚੇ ਸਟਾਫ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਮੁਕਾਬਲੇ ਨੂੰ ਸਕਾਰਮਾਤਮਕ ਢੰਗ ਨਾਲ ਨੇਪੜੇ ਚੜ੍ਹਾਉਣ ਵਿੱਚ ਵਡਮੁੱਲਾ ਯੋਗਦਾਨ ਪਾਇਆ ।

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleआर.सी.एफ. एंप्लाइज यूनियन द्वारा तैयारियां मुकम्मल
Next articleਕਪੂਰਥਲਾ: ਪਿੰਡ ਨਿਜ਼ਾਮਪੁਰ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਨੂੰ ਲੋਕਾਂ ਨੇ ਕੁੱਟ ਕੁੱਟ ਕੇ ਮਾਰਿਆ