ਬੀਬੀ ਗੁਰਪ੍ਰੀਤ ਕੌਰ ਨੂੰ ਦੂਸਰੀ ਵਾਰ ਅੰਤ੍ਰਿੰਗ ਕਮੇਟੀ ਮੈਂਬਰ ਬਨਣ ’ਤੇ ਬੀਬੀ ਜਗੀਰ ਕੌਰ ਵੱਲੋਂ ਕੀਤਾ ਗਿਆ ਸਨਮਾਨਿਤ

ਬੀਬੀ ਗੁਰਪ੍ਰੀਤ ਕੌਰ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਨਣ ’ਤੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰ੍ਬੰਧਕ ਕਮੇਟੀ ਪ੍ਰਧਾਨ ਸਨਮਾਨਿਤ ਕਰਨ ਉਪਰੰਤ

ਕਪੂਰਥਲਾ – (ਕੌੜਾ)- ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਤੋਂ ਬੀਬੀ ਗੁਰਪ੍ਰੀਤ ਕੌਰ ਰੂਹੀ ਦੇ ਦੂਸਰੀ ਵਾਰ ਐਸ.ਜੀ.ਪੀ.ਸੀ. ਦੇ ਅੰਤ੍ਰਿੰਗ ਕਮੇਟੀ ਮੈਂਬਰ ਬਨਣ ’ਤੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਇਸ ਮੌਕੇ ਇੰਜ ਸਵਰਨ ਸਿੰਘ ਮੈਂਬਰ ਪੀ ਏ ਸੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਬੀਬੀ ਜਗੀਰ ਕੌਰ ਵੱਲੋਂ ਬੀਬੀ ਗੁਰਪ੍ਰੀਤ ਕੌਰ ਰੂਹੀ ਨੂੰ ਸਨਮਾਨਿਤ ਕਰਨ ਉਪਰੰਤ ਕਿਹਾ ਬੀਬੀ ਗੁਰਪ੍ਰੀਤ ਕੌਰ ਵੱਲੋਂ ਇਲਾਕੇ ਵਿੱਚ ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ। ਜਿਸ ਨੂੰ ਦੇਖਦੇ ਹੋਏ ਉਹਨਾਂ ਨੂੰ ਦੂਸਰੀ ਵਾਰ ਐਸ.ਜੀ.ਪੀ.ਸੀ. ਦੇ ਅੰਤ੍ਰਿੰਗ ਕਮੇਟੀ ਮੈਂਬਰ ਦੇ ਤੌਰ ਤੇ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਇੰਜ ਸਵਰਨ ਸਿੰਘ ਨੇ ਕਿਹਾ ਕਿ ਬੀਬੀ ਗੁਰਪ੍ਰੀਤ ਕੌਰ ਰੂਹੀ ਨੂੰ ਅੰਤ੍ਰਿੰਗ ਕਮੇਟੀ ਮੈਂਬਰ ਬਣਾਏ ਜਾਣ ਨਾਲ ਸੰਗਤਾਂ ਵਿਚ ਖੁਸ਼ੀ ਦੀ ਲਹਿਰ ਹੈ। ਬੀਬੀ ਗੁਰਪ੍ਰੀਤ ਕੌਰ ਰੂਹੀ ਨੇ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਮੈਨੂੰ ਮਿਲੀ ਹੈ , ਮੈਂ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਂਦੀ ਹੋਈ ਸਿੱਖੀ ਦੇ ਪ੍ਰਚਾਰ ਦੇ ਪਸਾਰ ਲਈ ਆਪਣੀ ਹਰ ਸੇਵਾ ਨਿਭਾਵਾਂਗੀ।

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly