ਮਿੱਠੜਾ ਕਾਲਜ ਵਿਖੇ ਧਾਰਮਿਕ ਲੇਖ ਲਿਖਣ ਦੇ ਮੁਕਾਬਲੇ ਕਰਵਾਏ

ਕਪੂਰਥਲਾ  (ਸਮਾਜ ਵੀਕਲੀ)  (ਕੌੜਾ)-ਸਬਰ ਸਿਦਕ ਦੀ ਮੂਰਤ ਅਤੇ ਜ਼ੁਲਮ ਦੇ ਖ਼ਿਲਾਫ਼ ਧਰਮ ਦੀ ਚਾਦਰ ਵਜੋਂ ਜਾਣੇ ਜਾਂਦੇ ਸਿੱਖ ਕੌਮ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੇ ਜੀਵਨ,ਉਪਦੇਸ਼ਾਂ ਅਤੇ ਸਮਾਜਿਕ ਅਤੇ ਧਾਰਮਿਕ ਖੇਤਰ ਵਿਚ ਪਾਏ ਗਏ ਯੋਗਦਾਨਾ ਦੇ ਬਾਰੇ ਬੱਚਿਆਂ ਨੂੰ ਜਾਣੂ ਕਰਵਾਉਣ ਦੇ ਮਕਸਦ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂਤਹਿਤ ਕਾਲਜ ਦੇ ਕਾਮਰਸ ਵਿਭਾਗ ਦੇ ਅਧਿਆਪਕ ਡਾ ਪਰਮਜੀਤ ਕੌਰ ਜੀ ਦੀ ਯੋਗ ਅਗਵਾਈ ਹੇਠ ਇੰਟਰ ਕਾਲਜ ਧਾਰਮਿਕ ਲੇਖ ਲਿਖਣ ਦਾ ਮੁਕਾਬਲਾ ਕਰਵਾਇਆ ਗਿਆ

ਇਸ ਧਾਰਮਕ ਲੀਗ ਮੁਕਾਬਲੇ ਅੰਦਰ 20 ਕਾਲਜਾਂ ਦੇ 34 ਵਿਦਿਆਰਥੀਆਂ ਨੇ ਹਿੱਸਾ ਲੈਂਦਿਆਂ ਗੁਰੂ ਸਾਹਿਬ ਦੇ ਜੀਵਨ,ਸੰਖਿਆਵਾਂ ਅਤੇ ਯੋਗਦਾਨਾਂ ਉੱਪਰ ਝਾਤ ਪਾਉਂਦਿਆਂ ਬਹੁਤ ਹੀ ਸੁੰਦਰ ਲੇਖ ਰਚਨਾਵਾਂ ਦੁਆਰਾ ਆਪਣੀ ਹਾਜ਼ਰੀ ਲਗਵਾਈ।ਇਸ ਮੁਕਾਬਲੇ ਵਿਚ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਤੋਂ ਬੀ ਐੱਡ ਭਾਗ ਪਹਿਲਾ ਦੀ ਵਿਦਿਆਰਥਣ ਮੋਬਾਈਲ ਨੰਬਰ ਰੋਬਨਪ੍ਰੀਤ ਕੌਰ ਅਤੇ ਏ ਪੀ ਜੇ ਕਾਲਜ ਆਫ ਫਾਏਿਨ ਆਰਟਸ ਜਲੰਧਰ ਤੋਂ ਬੀ ਕਾਮ ਭਾਗ ਤੀਜਾ ਦੀ ਵਿਦਿਆਰਥਣ ਯਾਸਿਕਾ ਕੋਹਲੀਇਕਆਸੀ ਨੇ ਸਾਂਝੇ ਤੌਰ ਤੇ ਪਹਿਲਾ ਸਥਾਨ ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਤੋਂ ਬੀ ਐੱਡ ਭਾਗ ਪਹਿਲਾਂ ਦੇ ਵਿਦਿਆਰਥੀ ਖੁਸ਼ਪਾਲ ਸਿੰਘ ਨੇ ਦੂਜਾ ਸਥਾਨ ਅਤੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਤੋਂਬਹੁਤ ਬੀਏ ਭਾਗ ਤੀਜਾ ਦੇ ਵਿਦਿਆਰਥੀ ਅਮਨ ਗਾਂਧੀ ਅਤੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਤੋਂ ਬੀ ਕਾਮ ਭਾਗ ਪਹਿਲਾ ਦੀ ਵਿਦਿਆਰਥਣ ਅਰਮਨ ਦੀਪ ਕੌਰ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ।

ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਮੁਕਾਬਲੇ ਦੇ ਕੋਆਰਡੀਨੇਟਰ ਡਾ. ਪਰਮਜੀਤ ਕੌਰ ਅਤੇ ਜੇਤੂ ਰਹੇ ਵਿਦਿਆਰਥੀਆਂ ਨੂੰ ਵਧਾਈ ਪੇਸ਼ ਕਰਦਿਆਂ ਕਿਹਾ ਕਿ ਸਾਨੂੰ ਵਿੱਦਿਅਕ ਪਡ਼੍ਹਾਈ ਦੇ ਵਿੱਚ ਧਾਰਮਿਕ ,ਸਮਾਜਿਕ ਅਤੇ ਨੈਤਿਕ ਸਿੱਖਿਆ ਦੇ ਨਾਲ ਨਾਲਸਿਹਤ ਸੰਭਾਲ ਅਤੇ ਵਾਤਾਵਰਨ ਸੰਭਾਲ ਦੇ ਮੁੱਦਿਆਂ ਉਪਰ ਵੀ ਧਿਆਨ ਨਾ ਦਿੰਦਿਆਂ ਹੋਇਆਂ ਇਹੋ ਜਿਹੇ ਪ੍ਰੋਗਰਾਮ ਉਲੀਕਣੇ ਚਾਹੀਦੇ ਹਨ।ਜਿਸ ਨਾਲ ਵਿਦਿਆਰਥੀਆਂ ਨੂੰ ਸਮਾਜ ਦੇਹਰੇਕ ਪੱਖ ਦੀ ਜਾਣਕਾਰੀ ਪ੍ਰਾਪਤ ਕਰਨ ਦਾ ਮੌਕਾ ਮਿਲਦਾ ਰਹੇ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਤਿਆਗ ਕੁਰਬਾਨੀ ਭਰਿਆ ਜੀਵਨ ਸਾਡੇ ਵਾਸਤੇ ਹਮੇਸ਼ਾ ਹੀ ਪ੍ਰੇਰਨਾ ਸਰੋਤ ਹੈ। ਜਿਸ ਤੋਂ ਪ੍ਰੇਰਨਾ ਲੈਂਦਿਆਂ ਹੋਇਆਂ ਸਾਨੂੰ ਆਪਣੇ ਜੀਵਨ ਨੂੰ ਸੰਵਾਰਨ ਦਾ ਯਤਨ ਕਰਨਾ ਚਾਹੀਦਾ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article“ਹੁਣ ਤੂੰ ਬੋਲ ਕਬੀਰਾ”……..
Next articleਰਮੇਸ਼ਵਰ ਸਿੰਘ