ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦੇਹਾਂਤ

ਭਿੱਖੀਵਿੰਡ (ਸਮਾਜ ਵੀਕਲੀ) : ਪਾਕਿਸਤਾਨ ਦੀ ਕੋਟ ਲੱਖਪਤ ਜੇਲ੍ਹ ਵਿਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ। ਬੀਤੇ ਸ਼ਨਿਚਰਵਾਰ ਦੀ ਰਾਤ ਉਨ੍ਹਾਂ ਦੀ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੋਣ ’ਤੇ ਭਿੱਖੀਵਿੰਡ ਦੇ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ ਸੀ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਸਰਬਜੀਤ ਸਿੰਘ ਨੂੰ ਪਾਕਿਸਤਾਨ ਦੀ ਅਦਾਲਤ ਵਲੋਂ ਅਤਿਵਾਦ ਅਤੇ ਜਾਸੂਸੀ ਦਾ ਦੋਸ਼ੀ ਠਹਿਰਾਇਆ ਗਿਆ ਅਤੇ 1991 ਵਿਚ ਉਸ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। ਹਾਲਾਂਕਿ ਸਰਕਾਰ ਵਲੋਂ 2008 ਵਿਚ ਸਰਬਜੀਤ ਸਿੰਘ ਨੂੰ ਫ਼ਾਂਸੀ ਦੇਣ ’ਤੇ ਰੋਕ ਲਗਾਈ ਗਈ ਸੀ ਪਰ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਵਲੋਂ ਉਸ ਨੂੰ ਜੇਲ੍ਹ ਵਿਚੋਂ ਬਾਹਰ ਕੱਢਣ ਲਈ ਬਹੁਤ ਯਤਨ ਕੀਤੇ ਗਏ।ਅਪਰੈਲ 2013 ਵਿਚ ਲਾਹੌਰ ਜੇਲ੍ਹ ਵਿਚ ਕੈਦੀਆਂ ਨਾਲ ਹੋਏ ਝਗੜੇ ਵਿਚ ਸਰਬਜੀਤ ਸਿੰਘ ਦੀ ਮੌਤ ਹੋ ਗਈ ਸੀ। ਦਲਬੀਰ ਕੌਰ ਦਾ ਸੰਸਕਾਰ ਅੱਜ ਕਰ ਦਿੱਤਾ ਜਾਵੇਗਾ

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly