ਅਤਿਵਾਦੀ ਸਾਜ਼ਿਸ਼ ਬੇਨਕਾਬ; ਛੇ ਗ੍ਰਿਫ਼ਤਾਰ

ਨਵੀਂ ਦਿੱਲੀ (ਸਮਾਜ ਵੀਕਲੀ): ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਅਤਿਵਾਦੀ ਸਾਜ਼ਿਸ਼ ਬੇਨਕਾਬ ਕਰਦਿਆਂ ਛੇ ਅਤਿਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਸਪੈਸ਼ਲ ਪੁਲੀਸ ਕਮਿਸ਼ਨਰ ਨੀਰਜ ਠਾਕੁਰ ਨੇ ਦੱਸਿਆ ਕਿ ਇਹ ਹਮਲੇ ਬਿਲਕੁਲ ਉਸੇ ਤਰ੍ਹਾਂ ਕਰਵਾਏ ਜਾਣੇ ਸਨ ਜਿਸ ਤਰ੍ਹਾਂ 1993 ਵਿੱਚ ਮੁੰਬਈ ਵਿੱਚ ਬੰਬ ਧਮਾਕੇ ਹੋਏ ਸਨ। ਇਹ ਹਮਲਿਆਂ ਦਾ ਸਬੰਧ ਕਥਿਤ ਤੌਰ ’ਤੇ ਪਾਕਿਸਤਾਨੀ ਗੈਂਗਸਟਰ ਦਾਊਦ ਇਬਰਾਹਿਮ ਨਾਲ ਸੀ। ਇਹ ਵਿਸ਼ਵਾਸ ਕੀਤਾ ਜਾ ਰਿਹਾ ਹੈ ਕਿ ਦਾਊਦ ਇਬਰਾਹਿਮ ਮੌਜੂਦਾ ਸਮੇਂ ਪਾਕਿਸਤਾਨ ਵਿੱਚ ਰਹਿ ਰਿਹਾ ਹੈ।

ਉਨ੍ਹਾਂ ਕਿਹਾ ਕਿ ਫੜੇ ਗਏ ਦੋ ਅਤਿਵਾਦੀ ਪਿਛਲੇ 15 ਦਿਨਾਂ ਤੋਂ ਪਾਕਿਸਤਾਨ ਵਿੱਚ ਸਿਖਲਾਈ ਲੈ ਰਹੇ ਸਨ ਤੇ ਇਨ੍ਹਾਂ ਵਿੱਚੋਂ ਇਕ ਅਤਿਵਾਦੀ ਨੂੰ ਭਾਰਤ ਵਿੱਚ ਨਵਰਾਤਰੀ ਤੇ ਰਾਮ ਲੀਲ੍ਹਾ ਦੌਰਾਨ ਲੋਕਾਂ ਨੂੰ ਨਿਸ਼ਾਨਾ ਬਣਾਉਣ ਲਈ ਵੱਖ ਵੱਖ ਥਾਵਾਂ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਗਿਆ ਸੀ। ਗ੍ਰਿਫਤਾਰ ਕੀਤੇ ਅਤਿਵਾਦੀਆਂ ਵਿੱਚ ਜਾਨ ਮੁਹੰਮਦ ਸ਼ੇਖ (47), ਓਸਾਮਾ (22), ਮੂਲ ਚੰਦ (47), ਜ਼ੀਸ਼ਾਨ ਕਮਰ (28), ਮੁਹੰਮਦ ਅਬੂ ਬਾਕਰ (23) ਤੇ ਮੁਹੰਮਦ ਅਮੀਰ ਜਾਵੇਦ (31) ਸ਼ਾਮਲ ਹਨ। ਇਨ੍ਹਾਂ ਅਤਿਵਾਦੀਆਂ ਨੂੰ ਮਹਾਰਾਸ਼ਟਰ, ਦਿੱਲੀ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਡਾ ਬੋਝਾ ਹਮੇਸ਼ਾ ਖਾਲੀ ਚਲਦੀ ਹੈ ਕਿਵੇਂ ਸਰਕਾਰੀ ਪ੍ਰਣਾਲੀ
Next articleਰੋਡਵੇਜ਼ ਮੁਲਾਜ਼ਮਾਂ ਵੱਲੋਂ ਭਲਕ ਤੋਂ ਹੜਤਾਲ ਖੋਲ੍ਹਣ ਦਾ ਐਲਾਨ