ਸਭਨਾਂ ਸਬੰਧਤ ਧਿਰਾਂ ਨਾਲ ਸੰਪਰਕ ਵਿੱਚ ਹਾਂ: ਕਾਬੁਲ ਵਿੱਚ ਭਾਰਤੀ ਦੇ ਅਗਵਾ ਦੀਆਂ ਰਿਪੋਰਟਾਂ ਬਾਅਦ ਭਾਰਤ ਦਾ ਦਾਅਵਾ

ਨਵੀਂ ਦਿੱਲੀ (ਸਮਾਜ ਵੀਕਲੀ):  ਭਾਰਤ ਨੇ ਵੀਰਵਾਰ ਨੂੰ ਕਿਹਾ ਕਿ ਕਾਬੁਲ ਵਿੱਚ ਇਕ ਭਾਰਤੀ ਨਾਗਰਿਕ ਦੇ ਅਗਵਾ ਦੀਆਂ ਖ਼ਬਰਾਂ ਬਾਅਦ ਉਹ ਸਬੰਧਤ ਧਿਰਾਂ ਨਾਲ ਸੰਪਰਕ ਵਿੱਚ ਹੈ। ਖਬਰਾਂ ਅਨੁਸਾਰ, ਅਫਗਾਨਿਸਤਾਨ ਦੀ ਰਾਜਧਾਨੀ ਵਿੱਚ ਮੰਗਲਵਾਰ ਨੂੰ ਬੰਦੂਕ ਦਿਖਾ ਕੇ ਬੰਸਰੀਲਾਲ ਆਰੰਦੇਹ ਨਾਂ ਦੇ ਭਾਰਤੀ ਵਿਅਕਤੀ ਨੂੰ ਅਗਵਾ ਕਰ ਲਿਆ ਗਿਆ ਸੀ। ਇਸ ਸਬੰਧੀ ਪੁੱਛੇ ਜਾਣ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਪੱਤਰਕਾਰਾਂ ਨੂੰ ਦੱਸਿਆ, ‘‘ਅਸੀਂ ਸਭਨਾਂ ਸਬੰਧਤ ਧਿਰਾਂ ਦੇ ਸੰਪਰਕ ਵਿੱਚ ਹਾਂ। ਅਸੀਂ ਉਹ ਖ਼ਬਰਾਂ ਵੀ ਵੇਖੀਆਂ ਹਨ ਜਿਸ ਵਿੱਚ ਸਥਾਨਕ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੇ ਜਾਣ ਦੀ ਗੱਲ ਕਹੀ ਗਈ ਹੈ। ਅਸੀਂ ਸਥਿਤੀ ’ਤੇ ਨਜ਼ਰ ਰਖ ਰਹੇ ਹਾਂ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਾਲਿਬਾਨ ਨੇ ਜ਼ਬਤ ਕੀਤੀ ਨਕਦੀ ਅਤੇ ਸੋਨਾ ਕੇਂਦਰੀ ਬੈਂਕ ਵਿੱਚ ਜਮ੍ਹਾਂ ਕਰਾਇਆ
Next articleਗੈਸਾਂ ਦੀ ਨਿਕਾਸੀ ਘਟਾਈ ਜਾਵੇ: ਅੰਤੋਨੀਓ ਗੁਟੇਰੇਜ਼