ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਯੂਪੀ ’ਚ ਨੌਂ ਮੈਡੀਕਲ ਕਾਲਜਾਂ ਦਾ ਉਦਘਾਟਨ

Prime Minister Narendra Modi

ਸਿਧਾਰਥਨਗਰ (ਸਮਾਜ ਵੀਕਲੀ) : ਯੂਪੀ ਵਿੱਚ ਮੈਡੀਕਲ ਨਾਲ ਜੁੜੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਿਧਾਰਥਨਗਰ ਤੋਂ ਵਰਚੁਅਲੀ ਨੌਂ ਮੈਡੀਕਲ ਕਾਲਜਾਂ ਦਾ ਉਦਘਾਟਨ ਕੀਤਾ। 2329 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਮੈਡੀਕਲ ਕਾਲਜ ਸਿਧਾਰਥਨਗਰ, ਇਟਾਹ, ਹਰਦੋਈ, ਪ੍ਰਤਾਪਗੜ੍ਹ, ਫਤਿਹਪੁਰ, ਦਿਓਰੀਆ, ਮਿਰਜ਼ਾਪੁਰ ਤੇ ਜੌਨਪੁਰ ਜ਼ਿਲ੍ਹਿਆਂ ਵਿੱਚ ਸਥਿਤ ਹਨ। ਇਨ੍ਹਾਂ ਵਿੱਚੋਂ ਅੱਠ ਮੈਡੀਕਲ ਕਾਲਜਾਂ ਲਈ ਕੇਂਦਰੀ ਸਪਾਂਸਰਡ ਸਕੀਮਾਂ ਤਹਿਤ ਪ੍ਰਵਾਨਗੀ ਦਿੱਤੀ ਗਈ ਸੀ ਜਦੋਂਕਿ ਜੌਨਪੁਰ ਵਿਚਲੇ ਸਰਕਾਰੀ ਹਸਪਤਾਲ ਨੂੰ ਸੂਬਾ ਸਰਕਾਰ ਨੇ ਆਪਣੇ ਸਰੋਤਾਂ ਰਾਹੀਂ ਹੀ ਚਾਲੂ ਕੀਤਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੂਪੀ ਚੋਣਾਂ: ਪ੍ਰਿਯੰਕਾ ਗਾਂਧੀ ਵੱਲੋਂ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਵਾਅਦਾ
Next articleਚੀਨ ਨੇ ਨਵਾਂ ਸਰਹੱਦੀ ਕਾਨੂੰਨ ਪਾਸ ਕੀਤਾ