12 ਸੰਸਦ ਮੈਂਬਰਾਂ ਦੀ ਬਹਾਲੀ ਲਈ ਰਾਹੁਲ ਗਾਂਧੀ ਨੇ ਧਰਨਾ ਦਿੱਤਾ

ਨਵੀਂ ਦਿੱਲੀ (ਸਮਾਜ ਵੀਕਲੀ):  ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਕਈ ਹੋਰ ਸੀਨੀਅਰ ਨੇਤਾਵਾਂ ਨੇ ਅੱਜ ਉਨ੍ਹਾਂ 12 ਸੰਸਦ ਮੈਂਬਰਾਂ ਦੇ ਸਮਰਥਨ ਵਿੱਚ ਸੰਸਦ ਕੰਪਲੈਕਸ ਵਿੱਚ ਧਰਨਾ ਦਿੱਤਾ, ਜਿਨ੍ਹਾਂ ਨੂੰ ਰਾਜ ਸਭਾ ਵਿੱਚ ਮਾੜੇ ਵਿਵਹਾਰ ਲਈ ਮੁਅੱਤਲ ਕੀਤਾ ਗਿਆ ਹੈ। ਸ੍ਰੀ ਗਾਂਧੀ ਨੇ ਇਨ੍ਹਾਂ ਮੈਂਬਰਾਂ ਦੀ ਬਹਾਲੀ ਦੀ ਮੰਗ ਕੀਤੀ। ਮੁਅੱਤਲ ਰਾਜ ਸਭਾ ਮੈਂਬਰ ਆਪਣੇ ਖ਼ਿਲਾਫ਼ ਕੀਤੀ ਇਸ ਕਾਰਵਾਈ ਦੇ ਵਿਰੋਧ ‘ਚ ਸੰਸਦ ਕੰਪਲੈਕਸ ‘ਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਧਰਨੇ ‘ਤੇ ਬੈਠੇ ਹਨ। ਉਨ੍ਹਾਂ ਦਾ ਕਹਿਣਾ ਹੈ ਜਦੋਂ ਤੱਕ ਬਹਾਲੀ ਨਹੀਂ ਹੁੰਦੀ ਉਹ ਧਰਨਾ ਜਾਰੀ ਰੱਖਣਗੇ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly