ਗਣਤੰਤਰ ਦਿਵਸ ਹਿੰਸਾ: ਪੁਲੀਸ ਅਧਿਕਾਰੀਆਂ ਨੂੰ ਸਜ਼ਾ ਦੀ ਮੰਗ ਕਰਨ ਵਾਲੀ ਪਟੀਸ਼ਨ ਹਾਈ ਕੋਰਟ ਵੱਲੋਂ ਰੱਦ

ਦਿੱਲੀ (ਸਮਾਜ ਵੀਕਲੀ):  ਦਿੱਲੀ ਹਾਈ ਕੋਰਟ ਨੇ ਅੱਜ ਦਿੱਲੀ ਦੇ ਤਤਕਾਲੀ ਪੁਲੀਸ ਕਮਿਸ਼ਨਰ ਐੱਸਐੱਨ ਸ੍ਰੀਵਾਸਤਵ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਸਜ਼ਾ ਦੇਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜੋ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਰੈਲੀ ਦੌਰਾਨ ਕਥਿਤ ਤੌਰ ‘ਤੇ ਆਪਣੀ ਡਿਊਟੀ ਨਿਭਾਉਣ ਵਿਚ ਅਸਫਲ ਰਹੇ ਸਨ। ਚੀਫ਼ ਜਸਟਿਸ ਡੀਐੱਨ ਪਟੇਲ ਅਤੇ ਜੋਤੀ ਸਿੰਘ ਦੀ ਬੈਂਚ ਨੇ ਪਟੀਸ਼ਨਰ ਧਨੰਜਈ ਜੈਨ ਦੁਆਰਾ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਕਿਉਂਕਿ ਪਟੀਸ਼ਨਕਰਤਾ ਦੇ ਪੱਖ ਤੋਂ ਕੋਈ ਵੀ ਇਸ ਮਾਮਲੇ ਵਿੱਚ ਪੇਸ਼ ਨਹੀਂ ਹੋਇਆ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 10 ਉਮੀਦਵਾਰ ਐਲਾਨੇ
Next articleਸ਼੍ਰੋਮਣੀ ਅਕਾਲੀ ਦਲ ਨੇ ਸਰਦੂਲਗੜ੍ਹ ਤੋਂ ਦਿਲਰਾਜ ਸਿੰਘ ਭੂੰਦੜ ਨੂੰ ਮੁੜ ਮੈਦਾਨ ’ਚ ਉਤਾਰਿਆ