ਐੱਸ.ਡੀ. ਕਾਲਜ ਵਿਖੇ ਬਰਸਾਤੀ ਪਾਣੀ ਦੀ ਸੰਭਾਲ ਸਬੰਧੀ ਸੈਮੀਨਾਰ

ਐੱਸ.ਡੀ. ਕਾਲਜ ਫਾਰ ਵੂਮੈਨ ਵਿਖੇ ਆਯੋਜਤ ਸਮਾਗਮ ਦੀ ਝਲਕ ।

ਕਪੂਰਥਲਾ – (ਕੌੜਾ)-ਐਸ. ਡੀ. ਕਾਲਜ ਫਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਵੱਲੋਂ ਅਤੇ ਨਹਿਰੂ ਯੁਵਾ ਕੇਂਦਰ ਕਪੂਰਥਲਾ ਦੇ ਸਹਿਯੋਗ ਨਾਲ ਬਰਸਾਤੀ ਪਾਣੀ ਦੀ ਸੰਭਾਲ ਸਬੰਧੀ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਕਾਲਜ ਦੇ ਪ੍ਰਿੰਸੀਪਲ ਡਾ. ਵੰਦਨਾ ਸ਼ੁਕਲਾ ਨੇ ਪਹੁੰਚੇ ਮਹਿਮਾਨਾਂ ਨੂੰ ਜੀ ਆਇਆਂ ਕਿਹਾ । ਇਸ ਮੌਕੇ ਬੋਲਦਿਆਂ ਰਾਜਨੀਤੀ ਸ਼ਾਸਤਰ ਵਿਭਾਗ ਦੇ ਮੈਡਮ ਸੁਨੀਤਾ ਕਲੇਰ ਨੇ ਬਰਸਾਤੀ ਪਾਣੀ ਦੀ ਸੰਭਾਲ ਸਬੰਧੀ ਵਿਸਥਾਰਪੂਰਵਕ ਆਪਣੇ ਵਿਚਾਰ ਪੇਸ਼ ਕੀਤੇ । ਉਨ੍ਹਾਂ ਕਿਹਾ ਕਿ ਬਾਰਿਸ਼ ਦੇ ਪਾਣੀ ਦੀ ਸਾਂਭ ਸੰਭਾਲ ਕਰਕੇ ਹੀ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਪਾਣੀ ਦੀ ਕਿੱਲਤ ਤੋਂ ਬਚਾ ਸਕਦੇ ਹਾਂ, ਜਿਸ ਵਾਸਤੇ ਪਾਣੀ ਦੀ ਬੱਚਤ ਕਰਨੀ ਬਹੁਤ ਜ਼ਰੂਰੀ ਹੈ । ਨਹਿਰੂ ਯੁਵਾ ਕੇਂਦਰ ਤੋਂ ਪਹੁੰਚੇ ਭਵਨ ਜੋਸ਼ੀ ਨੇ ਵੀ ਬਾਰਿਸ਼ ਦੇ ਪਾਣੀ ਦੀ ਸੰਭਾਲ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ । ਇਸ ਮੌਕੇ ਮੈਡਮ ਰਜਨੀ ਬਾਲਾ, ਰਜਿੰਦਰ ਕੌਰ, ਰੈੱਡ ਰਿਬਨ ਕਲੱਬ ਦੇ ਇੰਚਾਰਜ ਮੈਡਮ ਰਾਜਬੀਰ ਕੌਰ, ਕਸ਼ਮੀਰ ਕੌਰ, ਨਿਵਿਆ, ਰੀਟਾ ਮਸੀਹ ਆਦਿ ਸਟਾਫ ਮੈਂਬਰ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly