ਸੰਤ ਸੀਚੇਵਾਲ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੁਲਤਾਨਪੁਰ ਲੋਧੀ ਆਉਣ ਦਾ ਸੱਦਾ ਦਿੱਤਾ ਹੈ। ਟੂਰਨਾਮੈਂਟ ਦੇ ਇਕ ਸਮਾਗਮ ਵਿਚ ਸੰਤ ਬਲਬੀਰ ਸਿੰਘ ਸੀਚੇਵਾਲ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਸ਼ਾਮਲ ਹੋਏ ਸਨ ਉਥੇ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਜਿਥੇ ਉਨ੍ਹਾਂ ਨੇ ਸਨਮਾਨ ਕੀਤਾ ਉਥੇ ਉਨ੍ਹਾਂ ਨੂੰ ਸੁਲਤਾਨਪੁਰ ਲੋਧੀ ’ਚ ਬਾਬੇ ਨਾਨਕ ਦੀ ਵੇਈਂ ਦੇ ਦਰਸ਼ਨਾਂ ਲਈ ਆਉਣ ਦਾ ਸੱਦਾ ਦਿੱਤਾ। ਜ਼ਿਕਰਯੋਗ ਹੈ ਕਿ ਪਵਿੱਤਰ ਕਾਲੀ ਵੇਈਂ ਦੀ ਕਾਰ ਸੇਵਾ ਪਿਛਲੇ 21 ਸਾਲਾਂ ਤੋਂ ਚੱਲ ਰਹੀ ਹੈ।

ਪੰਜਾਬ ਦੀ ਇਹ ਇਕੋ ਇਕ ਅਜਿਹੀ ਨਦੀ ਹੈ ਜਿਸ ਨੂੰ ਲੋਕਾਂ ਨੇ ਆਪਣੇ ਹੱਥੀਂ ਸਾਫ ਕੀਤਾ ਹੈ।ਜਿਹਡ਼ੀ ਕਿ ਪਲੀਤ ਹੋ ਚੁੱਕੀ ਸੀ। ਸੰਤ ਸੀਚੇਵਾਲ ਨੇ ਕਿਹਾ ਕਿ ਸ੍ਰੀ ਚੰਨੀ ਨੇ ਸੁਲਤਾਨਪੁਰ ਲੋਧੀ ਆਉਣ ਦੀ ਹਾਮੀ ਭਰੀ ਹੈ। ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਵੀ ਚਰਨਜੀਤ ਸਿੰਘ ਚੰਨੀ ਨੇ ਤਕਨੀਕੀ ਸਿੱਖਿਆ ਤੇ ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਹੁੰਦਿਆਂ ਸੁਲਤਾਨਪੁਰ ਲੋਧੀ ’ਚ ਪ੍ਰਬੰਧਾਂ ਦੀ ਦੇਖ-ਰੇਖ ਬਤੌਰ ਸਮਾਗਮ ਕੋਆਰਡੀਨੇਟਰ ਕੀਤੀ ਸੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਿੱਠੜਾ ਕਾਲਜ ਵਿਖੇ ਨਵੇਂ ਸ਼ੈਸਨ ਦੀ ਸੁਰੂਆਤ ਸ੍ਰੀ ਸੁਖਮਣੀ ਸਾਹਿਬ ਪਾਠ ਨਾਲ ਕੀਤੀ
Next article27 सभ्याचारक दिवाली मेला 23 नवम्बर से 25 तक धूमधाम से मनाया जाएगा