ਭਾਜਪਾ ਦੇ ਬਾਗ਼ੀ ਆਗੂ ਅਨਿਲ ਜੋਸ਼ੀ ਨੂੰ ‘ਕਾਰਨ ਦੱਸੋ’ ਨੋਟਿਸ

ਚੰਡੀਗੜ੍ਹ (ਸਮਾਜ ਵੀਕਲੀ): ਭਾਜਪਾ ਨੇ ਆਪਣੇ ਬਾਗ਼ੀ ਆਗੂ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਇੱਕ ਬਿਆਨ ਰਾਹੀਂ ਕਿਹਾ ਕਿ ਸ੍ਰੀ ਜੋਸ਼ੀ ਵੱਲੋਂ ਪਿਛਲੇ ਦਿਨਾਂ ਤੋਂ ਕੀਤੀ ਜਾ ਰਹੀ ਬਿਆਨਬਾਜ਼ੀ ਨੇ ਪਾਰਟੀ ਦਾ ਨੁਕਸਾਨ ਕੀਤਾ ਹੈ ਜਿਸ ਲਈ ਉਨ੍ਹਾਂ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਸਥਿਤੀ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਵੱਲੋਂ ਇੱਕ ਵਾਰੀ ਨਹੀਂ ਬਲਕਿ ਪਾਰਟੀ ਵਿਰੋਧੀ ਬਿਆਨਬਾਜ਼ੀ ਨੂੰ ਦੁਹਰਾਇਆ ਗਿਆ ਹੈ।

ਪਾਰਟੀ ਦੇ ਸੂਬਾ ਪ੍ਰਧਾਨ ਵੱਲੋਂ ਕੀਤੀ ਇਸ ਕਾਰਵਾਈ ਨਾਲ ਭਾਜਪਾ ਦਾ ਨਵਾਂ ਅੰਦਰੂਨੀ ਸੰਕਟ ਸ਼ੁਰੂ ਹੋਣ ਦੇ ਆਸਾਰ ਹਨ ਕਿਉਂਕਿ ਅਨਿਲ ਜੋਸ਼ੀ ਸਮੇਤ ਹੋਰਨਾਂ ਕਈ ਆਗੂਆਂ ਨੇ ਵੀ ਖੇਤੀ ਕਾਨੂੰਨਾਂ ਦੇ ਮਾਮਲੇ ’ਤੇ ਸੂਬਾਈ ਅਤੇ ਕੇਂਦਰੀ ਲੀਡਰਸ਼ਿਪ ਨੂੰ ਸ਼ੀਸ਼ਾ ਦਿਖਾਉਣ ਦੇ ਯਤਨ ਕੀਤੇ ਸਨ।ਜ਼ਿਕਰਯੋਗ ਹੈ ਕਿ ਭਾਜਪਾ ਦੇ ਇੱਕ ਹੋਰ ਆਗੂ ਕੇ ਡੀ ਭੰਡਾਰੀ ਨੇ ਵੀ ਅਨਿਲ ਜੋਸ਼ੀ ਦੀ ਸੁਰ ’ਚ ਸੁਰ ਮਿਲਾਉਂਦਿਆਂ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਦਾ ਸਾਰਥਕ ਹੱਲ ਕੱਢਣ ਦਾ ਮਸ਼ਵਰਾ ਦਿੱਤਾ ਸੀ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਤੇ ਹਰਿਆਣਾ ’ਚ ਧਰਤੀ ਹੇਠਲੇ ਪਾਣੀ ਦਾ ਪੱਧਰ ਖਤਰਨਾਕ ਹੱਦ ਤੱਕ ਡਿੱਗਿਆ: ਅਧਿਐਨ
Next articleਜਿਓਤਿਰਦਿੱਤਿਆ ਸਿੰਧੀਆ, ਸੋਨੋਵਾਲ ਤੇ ਨਰਾਇਣ ਰਾਣੇ ਦੇ ਕੇਂਦਰੀ ਮੰਤਰੀ ਬਣਨ ਦੀ ਸੰਭਾਵਨਾ