ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਲੋਹੜੀ ਦਾ ਤਿਉਹਾਰ ਮਨਾਇਆ

ਕੈਪਸ਼ਨ : ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਲੋਹੜੀ ਮੌਕੇ ਸਟਾਫ ਮੈਂਬਰਾਂ ਨਾਲ ਬੀਬੀ ਗੁਰਪ੍ਰੀਤ ਕੌਰ, ਇੰਜ. ਹਰਨਿਆਮਤ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ

ਕਪੂਰਥਲਾ ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੌਂਗਾ ਦੀ ਅਗਵਾਈ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ । ਇਸ ਦੌਰਾਨ ਸਕੂਲ ਦੇ ਸਟਾਫ ਮੈਂਬਰਾਂ ਸ਼ਿਰਕਤ ਕੀਤੀ ਅਤੇ ਲੋਹੜੀ ਦੇ ਦਿਹਾੜੇ ਨਾਲ ਸਬੰਧਤ ਸੱਭਿਆਚਾਰਕ ਸਮਾਗਮ ਪੇਸ਼ ਕੀਤਾ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਐਡਮਨਿਸਟੇਟਰ ਇੰਜ. ਨਿਮਰਤਾ ਕੌਰ ਨੇ ਸਮੂਹ ਸਟਾਫ ਮੈਂਬਰਾਂ ਨੂੰ ਲੋਹੜੀ ਦੇ ਦਿਹਾਡ਼ੇ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਅਸ਼ੋਕ ਕੁਮਾਰ, ਕੁਲਵਿੰਦਰ ਕੌਰ, ਪਰਮਿੰਦਰ ਕੌਰ,ਨਰਿੰਦਰ ਪੱਤੜ, ਰੇਨੂ ਬਾਲਾ, ਸੁਮਨਦੀਪ ਕੌਰ, ਰਣਧੀਰ ਸਿੰਘ, ਲਵਿਤਾ, ਨਿਧੀ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਾਘੀ/ਮਕਰ ਸੰਕ੍ਰਾਂਤੀ- ਭਾਰਤੀ ਸੰਸਕ੍ਰਿਤੀ ਤੇ ਅਮਿੱਟ ਛਾਪ
Next articleਪਿੰਡ ਅੱਲ੍ਹਾਦਿੱਤਾ ਦਾ ਸਰਪੰਚ ਮਨਦੀਪ ਸਿੰਘ ਸਮੁੱਚੀ ਪੰਚਾਇਤ ਸਮੇਤ ਆਮ ਆਦਮੀ ਪਾਰਟੀ’ਚ ਸ਼ਾਮਲ ਪੰਜਾਬ ‘ਚ ਬਣੇਗੀ ਆਪ ਦੀ ਸਰਕਾਰ ਤੇ ਸੁਲਤਾਨਪੁਰ ਲੋਧੀ ਤੋਂ ਮਿਲੇਗੀ ਸ਼ਾਨਦਾਰ ਜਿੱਤ