ਸਿਹਤ ਮੰਤਰਾਲੇ ਨੇ ਐੱਨਬੀਈ ਨੂੰ ਨੀਟ-ਪੀਜੀ 6-8 ਹਫ਼ਤਿਆਂ ਲਈ ਮੁਲਤਵੀ ਕਰਨ ਵਾਸਤੇ ਕਿਹਾ

ਨਵੀਂ ਦਿੱਲੀ (ਸਮਾਜ ਵੀਕਲੀ):  ਕੇਂਦਰੀ ਸਿਹਤ ਮੰਤਰਾਲੇ ਨੇ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ (ਐੱਨਬੀਈ) ਨੂੰ ਨੀਟ-ਪੀਜੀ 2022 ਨੂੰ ਛੇ ਤੋਂ ਅੱਠ ਹਫ਼ਤਿਆਂ ਤੱਕ ਮੁਲਤਵੀ ਕਰਨ ਲਈ ਕਿਹਾ ਹੈ, ਕਿਉਂਕਿ ਇਸ ਸਮੇਂ ਦੌਰਾਨ ਨੀਟ-ਪੀਜੀ 2021 ਲਈ ਕੌਂਸਲਿੰਗ ਵੀ ਹੋਣੀ ਹੈ। ਛੇ ਐੱਮਬੀਬੀਐੱਸ ਗ੍ਰੈਜੂਏਟਾਂ ਨੇ 25 ਜਨਵਰੀ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਪੋਸਟ ਗ੍ਰੈਜੂਏਟ ਮੈਡੀਕਲ ਕੋਰਸਾਂ ਵਿੱਚ ਦਾਖਲੇ ਲਈ 12 ਮਾਰਚ ਨੂੰ ਹੋਣ ਵਾਲੀ ਰਾਸ਼ਟਰੀ ਯੋਗਤਾ-ਕਮ-ਪ੍ਰਵੇਸ਼ ਪ੍ਰੀਖਿਆ (ਐੱਨਈਈਟੀ) ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਸੀ। ਉਸ ਨੇ ਕਿਹਾ ਸੀ ਕਿ ਬਹੁਤ ਸਾਰੇ ਐੱਮਬੀਬੀਐਸ ਗ੍ਰੈਜੂਏਟ ਲਾਜ਼ਮੀ ‘ਇੰਟਰਨਸ਼ਿਪ’ ਦੀ ਮਿਆਦ ਪੂਰੀ ਨਾ ਹੋਣ ਕਾਰਨ ਪ੍ਰੀਖਿਆ ਦੇਣ ਦੇ ਯੋਗ ਨਹੀਂ ਹੋਣਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਰਿਆਣਾ ਵਾਸੀਆਂ ਲਈ ਰਾਖਵਾਂਕਰਨ: ਰਾਜ ਸਰਕਾਰ ਹਾਈ ਕੋਰਟ ਦੇ ਹੁਕਮ ਖ਼ਿਲਾਫ਼ ਸੁਪਰੀਮ ਕੋਰਟ ਪੁੱਜੀ
Next articleਦੇਸ਼ ’ਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 5 ਲੱਖ ਨੂੰ ਟੱਪੀ