ਯੂਪੀ ਨੂੰ ਪਹਿਲਾਂ ਗੈਂਗਸਟਰ ਚਲਾ ਰਹੇ ਸਨ: ਮੋਦੀ

ਅਲੀਗੜ੍ਹ (ਸਮਾਜ ਵੀਕਲੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕਿਹਾ ਕਿ 2017 ਤੋਂ ਪਹਿਲਾਂ ਉੱਤਰ ਪ੍ਰਦੇਸ਼ ਨੂੰ ਗੈਂਗਸਟਰ ਚਲਾ ਰਹੇ ਸਨ ਪਰ ਹੁਣ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਅਗਵਾਈ ਹੇਠ ਸਮਾਂ ਬਦਲ ਗਿਆ ਹੈ ਅਤੇ ਸਮਾਜਿਕ ਅਨਸਰ ਜੇਲ੍ਹਾਂ ਪਿੱਛੇ ਸੁੱਟ ਦਿੱਤੇ ਗਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਗ਼ਰੀਬ ਵਰਗ ਲਈ ਸਮਾਜ ਭਲਾਈ ਸਕੀਮਾਂ ਲਾਗੂ ਕਰਨ ’ਚ ਰੁਕਾਵਟਾਂ ਖੜ੍ਹੀਆਂ ਕੀਤੀਆਂ ਜਾਂਦੀਆਂ ਸਨ ਪਰ ਹੁਣ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਝੱਲਣੀ ਪੈ ਰਹੀ ਹੈ ਅਤੇ ਲੋੜਵੰਦਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਹਾ ਮਿਲ ਰਿਹਾ ਹੈ।

ਮੋਦੀ, ਰਾਜਾ ਮਹਿੰਦਰ ਪ੍ਰਤਾਪ ਸਿੰਘ ਸਟੇਟ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਣ ਮਗਰੋਂ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਇਹ ਯੂਨੀਵਰਸਿਟੀ ਸੂਬਾਈ ਸਰਕਾਰ ਵੱਲੋਂ ਰਾਜਾ ਮਹਿੰਦਰ ਪ੍ਰਤਾਪ ਸਿੰਘ ਦੀ ਯਾਦ ਤੇ ਸਨਮਾਨ ਵਿੱਚ ਸਥਾਪਿਤ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਰਾਜਾ ਮਹਿੰਦਰ ਪ੍ਰਤਾਪ ਸਿੰਘ, ਆਜ਼ਾਦੀ ਦੀ ਲੜਾਈ ਲੜਨ ਵਾਲੇ ਮਹਾਨ ਯੋਧਾ, ਸਿੱਖਿਆ ਸ਼ਾਸਤਰੀ ਅਤੇ ਸਮਾਜ ਸੁਧਾਰਕ ਸਨ। ਯੂਨੀਵਰਸਿਟੀ 92 ਏਕੜ ਦੇ ਰਕਬੇ ਵਿੱਚ ਸਥਾਪਿਤ ਕੀਤੀ ਜਾ ਰਹੀ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly